Home / ਦੋਆਬਾ / Patiala Lathicharge ਵਿਰੁੱਧ ਜਥੇਬੰਦੀਆਂ ਸੜਕਾਂ 'ਤੇ ਮੁਕੇਰੀਆਂ ਮੰਡਲ ਦਫ਼ਤਰ ਅੱਗੇ ਪੁਤਲਾ ਫੂਕਦੇ ਹੋਏ ਬਿਜਲੀ ਮੁਲਾਜ਼ਮ ਤੇ ਪੈਨਸ਼ਨਰ। ਪਟਿਆਲਾ ਵਿੱਚ ਬੀਤੇ ਦਿਨੀਂ ਸ਼ਾਂਤਮਈ ਧਰਨਾ ਦੇ ਰਹੇ ਅਪ੍ਰੈਂਟਿਸਸ਼ਿਪ ਲਾਈਨਮੈਨਾਂ ’ਤੇ ਪੁਲੀਸ ਵੱਲੋਂ ਕੀਤੇ ਗਏ ਤਸ਼ੱਦਦ ਖ਼ਿਲਾਫ਼ ਅੱਜ ਮੁਕੇਰੀਆਂ ਮੰਡਲ ਦਫ਼ਤਰ ਅੱਗੇ ਰੋਸ ਰੈਲੀ ਕੀਤੀ ਗਈ। ਇਸ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਦਾ ਪੁਤਲਾ ਫੂਕਿਆ। ਪ੍ਰਦਰਸ਼ਨ ਦੀ ਅਗਵਾਈ ਐਂਪਲਾਈਜ਼ ਫੈਡਰੇਸ਼ਨ (ਪਹਿਲਵਾਨ) ਦੇ ਮੰਡਲ ਪ੍ਰਧਾਨ ਜਗਦੀਸ਼ ਸਿੰਘ, ਸਕੱਤਰ ਇੰਜੀਨੀਅਰ ਰਾਜਵੰਤ ਸਿੰਘ, ਟੀ ਐੱਸ ਯੂ ਦੇ ਮੰਡਲ ਪ੍ਰਧਾਨ ਜਗਜੀਤ ਸਿੰਘ ਅਤੇ ਸਕੱਤਰ...